ਆਮ ਜਾਣਕਾਰੀ
ਇਹ ਭਾਰਤ ਦੀ ਮਹੱਤਵਪੂਰਨ ਸਬਜ਼ੀਆਂ ਵਾਲੀ ਫਸਲ ਹੈ। ਇਸ ਨੂੰ ਕਈ ਵਧੀਆਂ ਮੰਨੀਆਂ ਜਾਣ ਵਾਲੀਆਂ ਕਿਸਮਾਂ ਦੀ ਮਾਂ ਵੀ ਮੰਨਿਆਂ ਜਾਂਦਾ ਹੈ। ਖਰਬੂਜ਼ਾ ਇਰਾਨ, ਅਨਾਟੋਲੀਆਂ ਅਤੇ ਅਰਮੀਨੀਆ ਦਾ ਮੂਲ ਹੈ । ਖਰਬੂਜ਼ਾ ਵਿਟਾਮਿਨ ਏ ਅਤੇ ਵਿਟਾਮਿਨ ਸੀ ਦਾ ਵਧੀਆ ਸ੍ਰੋਤ ਹੈ। ਇਸਦੇ ਵਿੱਚ 90% ਪਾਣੀ ਅਤੇ 9% ਕਾਰਬੋਹਾਈਡਰੇਟ ਹੁੰਦੇ ਹਨ। ਭਾਰਤ ਵਿਚ ਖਰਬੂਜ਼ਾ ਉਗਾਉਣ ਵਾਲੇ ਸੂਬਿਆਂ ਵਿੱਚ ਪੰਜਾਬ, ਤਾਮਿਲਨਾਡੂ, ਮਹਾਰਾਸ਼ਟਰ, ਅਤੇ ਉੱਤਰ ਪ੍ਰਦੇਸ਼ ਵੀ ਸ਼ਾਮਲ ਹੈ।