PBW 752: ਇਹ ਪਿਛੇਤੀ ਬਿਜਾਈ ਵਾਲੀ ਕਿਸਮ ਹੈ, ਜੋ ਕਿ ਸਿੰਚਿਤ ਖੇਤਰਾਂ ਲਈ ਅਨੁਕੂਲ ਹੈ। ਇਸਦੀ ਔਸਤਨ ਪੈਦਾਵਾਰ 19.2 ਕੁਇੰਟਲ ਪ੍ਰਤੀ ਏਕੜ ਹੈ।
PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ। ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ।
UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ । ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ। ਇਹ ਕਿਸਮ ਜਲ ਜਮਾਵ, ਕਰਨਾਲ ਬੰਟ ਦੀ ਪ੍ਰਤਿਰੋਧੀ ਹੈ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ । ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ।
WH 542: ਇਹ ਕਿਸਮ ਸਮੇਂ ਤੇ ਬਿਜਾਈ ਕਰਨ ਅਤੇ ਸਿੰਚਿਤ ਖੇਤਰਾਂ ਦੇ ਲਈੇ ਯੋਗ ਹੈ। ਇਹ ਧਾਰੀ ਜੰਗ, ਪੱਤਾ ਜੰਗ ਅਤੇ ਕਰਨਾਲ ਬੰਟ ਦੀ ਪ੍ਰਤਿਰੋਧੀ ਹੈ। ਇਸਦੀ ਔਸਤ ਪੈਦਾਵਾਰ 20 ਕੁਇੰਟਲ ਪ੍ਰਤੀ ਏਕੜ ਹੈ।
PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ। ਇਹ ਇੱਕ ਮੱਧਰੀ ਕਿਸਮ ਹੈ ਅਤੇ ਸਮੇਂ ਤੇ ਬੀਜਣ ਵਾਲੀ ਅਤੇ ਸਿੰਚਾਈ ਵਾਲੇ ਖੇਤਰਾਂ ਲਈ ਅਨੁਕੂਲ ਹੈ। ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ। ਇਸਦੇ ਦਾਣੇ ਮੋਟੇ, ਅਤੇ ਗਹਿਰੇ ਰੰਗ ਦੇ ਹੁੰਦੇ ਹਨ। ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ । ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ।
PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ।
HD 2851: ਇਹ ਕਿਸਮ ਸਮੇਂ ਸਿਰ ਉਗਾਉਣ ਯੋਗ ਕਿਸਮ ਹੈ ਅਤੇ ਸਿੰਚਾਈ ਵਾਲੇ ਇਲਾਕਿਆਂ ਦੇ ਵਿੱਚ ਉਗਾਈ ਜਾਂਦੀ ਹੈ I ਇੱਹ ਕਿਸਮ 126-134 ਦਿਨਾਂ ਦੇ ਵਿੱਚ ਪੱਕ ਜਾਂਦੀ ਹੈ ਅਤੇ ਇਸ ਕਿਸਮ ਦਾ ਕੱਦ 80-90 ਸੈਂਟੀਮੀਟਰ ਹੈ ।
WHD-912: ਇਹ ਕਿਸਮ ਦੋਹਰੀ ਬੌਣੀ ਕਿਸਮ ਹੈ ਜੋ ਬੇਕਰੀ ਦੇ ਉਦਯੋਗ ਵਿੱਚ ਵਰਤੀ ਜਾਂਦੀ ਹੈ । ਇਸ ਵਿੱਚ ਪ੍ਰੋਟੀਨ ਦੀ ਮਤਾਰਾ 12% ਹੁੰਦੀ ਹੈ। ਇਹ ਕਿਸਮ ਜੰਗ ਦੇ ਨਾਲ ਕਰਨਾਲ ਬੰਟ ਦਾ ਵੀ ਮੁਕਾਬਲਾ ਕਰ ਸਕਦੀ ਹੈ। ਇਸਦਾ ਔਸਤ ਝਾੜ 21 ਕੁਇੰਟਲ ਪ੍ਰਤੀ ਏਕੜ ਹੈ।
HD 3043: ਇਸ ਦੀ ਔਸਤਨ ਪੈਦਾਵਾਰ 17.8 ਕੁਇੰਟਲ ਪ੍ਰਤੀ ਏਕੜ ਹੈ । ਇਹ ਕਿਸਮ ਪੱਤਿਆਂ ਉੱਤੇ ਪੀਲੇ ਧੱਬੇ ਅਤੇ ਪੀਲੀਆਂ ਧਾਰੀਆਂ ਦੀ ਬਿਮਾਰੀ ਤੋਂ ਕਾਫੀ ਹੱਦ ਤੱਕ ਰਹਿਤ ਹੈ । ਇਸ ਕਿਸਮ ਤੋਂ ਵਧੀਆ ਕਿਸਮ ਦੇ ਬਰੈਡ ਦਾ ਨਿਰਮਾਣ ਕੀਤਾ ਜਾਂਦਾ ਹੈ।
WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ। ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ। ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ। ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ। ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ।
PBW 660: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪੰਜਾਬ ਰਾਜ ਦੇ ਜ਼ਿਆਦਾ ਵਰਖਾ ਵਾਲੇ ਖੇਤਰਾਂ ਵਿੱਚ ਕਣਕ ਦੀ ਪੈਦਾਵਾਰ ਵਧਾਉਣ ਲਈ ਇਸ ਦੀ ਕਾਢ ਕੀਤੀ ਗਈ ਹੈ। ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 100 ਸੈ.ਮੀ. ਤੱਕ ਹੁੰਦਾ ਹੈ। ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਅਤੇ ਇਸ ਤੋਂ ਵਧੀਆ ਕਿਸਮ ਦੀਆਂ ਰੋਟੀਆਂ ਬਣਦੀਆਂ ਹਨ। ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ। ਇਹ ਲਗਭਗ 162 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦਾ ਔਸਤਨ ਝਾੜ 17.1 ਕੁਇੰਟਲ ਪ੍ਰਤੀ ਏਕੜ ਹੈ।
PBW-502: ਇਸ ਕਿਸਮ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ। ਇਹ ਸਮੇਂ-ਸਿਰ ਬੀਜਣ ਵੇਲੇ ਮੌਜੂਦਾ ਸਿੰਚਾਈ ਹਾਲਾਤਾਂ ਦੇ ਅਨੁਕੂਲ ਹੁੰਦੀ ਹੈ। ਇਹ ਪੱਤਿਆਂ ਉੱਤੇ ਪੈਣ ਵਾਲੇ ਧੱਬੇ ਅਤੇ ਧਾਰੀਆਂ ਤੋਂ ਰਹਿਤ ਹੁੰਦੀ ਹੈ।
HD 3086 (PusaGautam): ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ । ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ। ਵਧੀਆ ਕਿਸਮ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ।
HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ। ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ। ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ। ਇਹ ਪੱਤਿਆਂ ਦੇ ਪੀਲੇ ਅਤੇ ਭੂਰੇਪਣ ਤੋਂ ਰਹਿਤ ਹੈ। ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ।
DBW17: ਇਸਦੇ ਬੂਟੇ ਦਾ ਕੱਦ 95 ਸੈਂ:ਮੀ: ਹੁੰਦਾ ਹੈ। ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ । ਇਹ ਪੀਲੇ ਅਤੇ ਭੂਰੇਪਣ ਤੋਂ ਰਹਿਤ ਹੈ। ਇਹ 155 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸਦੀ ਔਸਤ ਪੈਦਾਵਾਰ 23 ਕੁਇੰਟਲ ਪ੍ਰਤੀ ਏਕੜ ਹੈ।
PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ। ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ। ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈ।
UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ। ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ। ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ। ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ।
TL 2908: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ। ਇਹ ਕਿਸਮ 153 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਹ ਲਗਭਗ ਸਾਰੀਆਂ ਮੁੱਖ ਬਿਮਾਰੀਆਂ ਦੀ ਰੋਧਕ ਕਿਸਮ ਹੈ। ਇਸਦਾ ਔਸਤਨ ਕੱਦ 113 ਸੈ.ਮੀ. ਹੁੰਦਾ ਹੈ।
PBW 175: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ। ਇਹ ਕਿਸਮ 165 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਹ ਕੁੰਗੀ ਅਤੇ ਕਰਨਾਲ ਬੰਟ ਰੋਗ ਦੀ ਰੋਧਕ ਕਿਸਮ ਹੈ। ਇਸਦਾ ਔਸਤਨ ਕੱਦ 110 ਸੈ.ਮੀ. ਹੁੰਦਾ ਹੈ।
PBW 527: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ। ਇਹ ਕਿਸਮ 160 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ। ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈ।
WHD 943: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ। ਇਹ ਕਿਸਮ 154 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ। ਇਸਦਾ ਔਸਤਨ ਕੱਦ 93 ਸੈ.ਮੀ. ਹੁੰਦਾ ਹੈ।
PDW 291: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ। ਇਹ ਕਿਸਮ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਹ ਪੀਲੀ ਅਤੇ ਭੂਰੀ ਕੁੰਗੀ, ਕਾਂਗਿਆਰੀ ਅਤੇ ਪੱਤੇ ਦੀ ਕਾਂਗਿਆਰੀ ਆਦਿ ਰੋਗਾਂ ਦੀ ਰੋਧਕ ਕਿਸਮ ਹੈ। ਇਸਦਾ ਔਸਤਨ ਕੱਦ 83 ਸੈ.ਮੀ. ਹੁੰਦਾ ਹੈ।
PDW 233: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ। ਇਹ ਕਿਸਮ 150 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਹ ਪੀਲੀ ਅਤੇ ਭੂਰੀ ਕੁੰਗੀ, ਕਾਂਗਿਆਰੀ ਅਤੇ ਕਰਨਾਲ ਬੰਟ ਆਦਿ ਰੋਗਾਂ ਦੀ ਰੋਧਕ ਕਿਸਮ ਹੈ। ਇਸਦਾ ਔਸਤਨ ਕੱਦ 98 ਸੈ.ਮੀ. ਹੁੰਦਾ ਹੈ।
UP-2328: ਇਹ ਕਿਸਮ 130-135 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਸਦੀਆਂ ਬੱਲੀਆਂ ਸਖ਼ਤ ਅਤੇ ਸ਼ਰਬਤੀ ਰੰਗ ਦੀਆਂ ਅਤੇ ਦਾਣੇ ਦਰਮਿਆਨੇ ਮੋਟੇ ਆਕਾਰ ਦੇ ਹੁੰਦੇ ਹਨ। ਇਹ ਸਿੰਚਿਤ ਖੇਤਰਾਂ ਲਈ ਅਨੁਕੂਲ ਕਿਸਮ ਹੈ। ਇਸਦਾ ਔਸਤਨ ਝਾੜ 20-22 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ।
PBW 590: ਇਹ ਪੰਜਾਬ ਦੇ ਸਾਰੇ ਖੇਤਰਾਂ ਵਿੱਚ ਉਗਾਈ ਜਾਂਦੀ ਹੈ। ਇਹ ਕਿਸਮ 128 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ। ਇਸਦਾ ਔਸਤਨ ਕੱਦ 80 ਸੈ.ਮੀ. ਹੁੰਦਾ ਹੈ।
PBW 509: ਉਪ-ਪਰਬਤੀ ਖੇਤਰਾਂ ਨੂੰ ਛੱਡ ਕੇ ਇਹ ਕਿਸਮ ਪੂਰੇ ਪੰਜਾਬ ਵਿੱਚ ਉਗਾਈ ਜਾਂਦੀ ਹੈ। ਇਹ ਕਿਸਮ 130 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ। ਇਸਦਾ ਔਸਤਨ ਕੱਦ 85 ਸੈ.ਮੀ. ਹੁੰਦਾ ਹੈ।
PBW 373: ਇਹ ਪੰਜਾਬ ਦੇ ਸਾਰੇ ਖੇਤਰਾਂ ਵਿੱਚ ਉਗਾਈ ਜਾਂਦੀ ਹੈ। ਇਹ ਕਿਸਮ 140 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਹ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ। ਇਸਦਾ ਔਸਤਨ ਕੱਦ 90 ਸੈ.ਮੀ. ਹੁੰਦਾ ਹੈ।
ਹੋਰ ਰਾਜਾਂ ਦੀਆਂ ਕਿਸਮਾਂ
RAJ-3765: ਇਹ ਕਿਸਮ 120-125 ਦਿਨਾਂ ਵਿੱਚ ਪੱਕ ਜਾਂਦੀ ਹੈ। ਇਹ ਕਿਸਮ ਗਰਮੀ ਨੂੰ ਸਹਿਣ ਯੋਗ , ਧਾਰੀ ਜੰਗ, ਭੂਰੀ ਜੰਗ ਅਤੇ ਕਰਨਾਲ ਬੰਟ ਨੂੰ ਸਹਿਣਯੋਗ ਹੈ । ਇਸਦੀ ਔਸਤ ਪੈਦਾਵਾਰ 21 ਕੁਇੰਟਲ ਪ੍ਰਤੀ-ਏਕੜ ਹੈ।
UP-2338: ਇਹ ਕਿਸਮ 130 ਤੋਂ 135 ਦਿਨਾਂ ਵਿੱਚ ਪੱਕਦੀ ਹੈ। ਇਸਦੇ ਦਾਣੇ ਸ਼ਖਤ ਤੇ ਸ਼ਰਬਤੀ ਰੰਗ ਦੇ ਹੁੰਦੇ ਹਨ । ਇਹ ਸਿੰਚਾਰੀ ਵਾਲੇ ਖੇਤਰਾਂ ਲਈ ਯੋਗ ਹੈ ।ਇਸਦਾ ਔਸਤ ਝਾੜ 20-22 ਕੁਇੰਟਲ ਪ੍ਰਤੀ ਏਕੜ ਹੈ।
Sonalika: ਇਹ ਇੱਕ ਛੇਤੀ ਪੱਕਣ ਵਾਲੀ, ਛੋਟੇ ਕੱਦ ਵਾਲੀ ਕਣਕ ਦੀ ਕਿਸਮ ਹੈ, ਜੋ ਕਿ ਬਹੁਤ ਸਾਰੇ ਹਾਲਾਤਾਂ ਦੇ ਅਨੁਕੂਲ ਹੁੰਦੀ ਹੈ ਅਤੇ ਇਸ ਦੇ ਦਾਣੇ ਸੁਨਿਹਰੀ ਹੁੰਦੇ ਹਨ। ਇਸ ਨੂੰ ਪਿਛੇਤਾ ਬੀਜਿਆ ਜਾ ਸਕਦਾ ਹੈ ਅਤੇ ਇਹ ਫੰਗਸ ਦੀਆਂ ਬਿਮਾਰੀਆਂ ਤੋਂ ਰਹਿਤ ਹੁੰਦੀ ਹੈ।
Kalyansona: ਇਹ ਕਣਕ ਦੀ ਬਹੁਤ ਛੋਟੇ ਕੱਦ ਵਾਲੀ ਕਿਸਮ ਹੈ ਜੋ ਕਿ ਬਹੁਤ ਸਾਰੇ ਹਾਲਾਤਾਂ ਦੇ ਅਨੁਕੂਲ ਹੁੰਦੀ ਹੈ ਅਤੇ ਪੂਰੇ ਭਾਰਤ ਵਿੱਚ ਇਸ ਨੂੰ ਬੀਜਣ ਲਈ ਸਲਾਹ ਦਿੱਤੀ ਜਾਂਦੀ ਹੈ। ਇਸ ਨੂੰ ਬਹੁਤ ਛੇਤੀ ਫੰਗਸ ਦੀ ਬਿਮਾਰੀ ਲੱਗਦੀ ਹੈ। ਇਸ ਲਈ, ਇਸ ਨੂੰ ਫੰਗਸ ਮੁਕਤ ਖੇਤਰਾਂ ਵਿੱਚ ਬੀਜਣ ਦੀ ਸਲਾਹ ਦਿੱਤੀ ਜਾਂਦੀ ਹੈ।
UP-(368): ਵਧੇਰੇ ਝਾੜ ਵਾਲੀ ਇਸ ਕਿਸਮ ਦੀ ਕਾਢ ਪੰਤਨਗਰ ਵੱਲੋਂ ਕੱਢੀ ਗਈ ਹੈ। ਇਹ ਫੰਗਸ ਅਤੇ ਪੀਲੇਪਣ ਦੀਆਂ ਹੋਰ ਬਿਮਾਰੀਆਂ ਤੋਂ ਰਹਿਤ ਹੁੰਦੀ ਹੈ।
WL-(711): ਇਹ ਛੋਟੇ ਕੱਦ ਅਤੇ ਵਧੇਰੇ ਝਾੜ ਵਾਲੀ ਅਤੇ ਘੱਟ ਸਮੇਂ ਵਿੱਚ ਪੱਕਣ ਵਾਲੀ ਕਿਸਮ ਹੈ। ਇਹ ਕੁਝ ਹੱਦ ਤੱਕ ਫਫੂੰਦੀ (ਚਿੱਟੇ ਧੱਬੇ) ਅਤੇ ਪੀਲੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ।
UP-(319): ਇਹ ਬਹੁਤ ਜ਼ਿਆਦਾ ਛੋਟੇ ਕੱਦ ਵਾਲੀ ਕਣਕ ਦੀ ਕਿਸਮ ਹੈ, ਜਿਸ ਵਿਚ ਫੰਗਸ/ਉੱਲੀ ਪ੍ਰਤੀ ਪ੍ਰਤੀਰੋਧਕਤਾ ਕਾਫੀ ਹੱਦ ਤੱਕ ਪਾਈ ਜਾਂਦੀ ਹੈ। ਦਾਣਿਆਂ ਦੇ ਟੁੱਟਣ ਤੋਂ ਬਚਣ ਲਈ ਇਸ ਨੂੰ ਸਮੇਂ ਸਿਰ ਵੱਢਣਾ ਚਾਹੀਦਾ ਹੈ।
ਕਣਕ ਦੀਆਂ ਪਿਛੇਤੀਆ ਕਿਸਮਾਂ - HD-293, RAJ-3765, PBW-373, UP-2338, WH-306, 1025