BL 1 :- ਇਹ ਜਲਦੀ ਉੱਗਣ ਵਾਲੀ ਦਰਮਿਆਨੀ ਕਿਸਮ ਹੈ।ਇਸਦਾ ਬੂਟਾ ਵਧੀਆ ਪੈਦਾ ਹੁੰਦਾ ਹੈ,ਜੋ ਮਈ ਦੇ ਅਖੀਰਲੇ ਹਫਤੇ ਤੱਕ ਵੀ ਹਰਾ ਚਾਰਾ ਦਿੰਦਾ ਹੈ।ਇਸ ਦਾ ਹਰਾ ਚਾਰਾ 380 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ।
BL 10:- ਇਹ ਲੰਬੇ ਸਮੇਂ ਵਾਲੀ ਕਿਸਮ ਹੈ ਜੋ ਜੂਨ ਦੇ ਪਹਿਲੇ ਪੰਦੜਵਾੜੇ ਤੱਕ ਹਰਾ ਚਾਰਾ ਦਿੰਦੀ ਹੈ।ਇਹ ਤਣੇ ਦੇ ਗਲਣ ਰੋਗ ਨੂੰ ਸਹਾਰਣ ਵਾਲੀ ਕਿਸਮ ਹੈ, ਜਿਸ ਦਾ ਝਾੜ 410 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ।
BL 42 :- ਇਹ ਜਲਦੀ ਉੱਗਣ ਵਾਲੀ ਕਿਸਮ ਹੈ, ਜਿਸ ਦਾ ਜੰਮ ਵਧੀਆ ਹੁੰਦਾ ਹੈ।ਇਹ ਕਿਸਮ ਤਣੇ ਦੇ ਗਲਣ ਵਾਲੇ ਰੋਗ ਨੂੰ ਸਹਾਰਣ ਵਾਲੀ ਕਿਸਮ ਹੈ।ਇਸ ਦਾ ਹਰਾ ਚਾਰਾ ਜੂਨ ਦੇ ਪਹਿਲੇ ਹਫਤੇ ਤੱਕ ਮਿਲਦਾ ਹੈ।ਇਸ ਦਾ ਝਾੜ 440 ਕੁਇੰਟਲ ਪ੍ਰਤੀ ਏਕੜ ਹੈ।
BL 43: ਇਹ ਅਗੇਤੀ ਪੱਕਣ ਵਾਲੀ ਕਿਸਮ ਹੈ ਇਸ ਦੇ ਹਰੇ ਚਾਰੇ ਦੀ ਔਸਤਨ ਪੈਦਾਵਾਰ 390 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ।
ਹੋਰ ਰਾਜਾਂ ਦੀਆ ਕਿਸਮਾਂ:
Mescavi: ਇਹ ਕਿਸਮ ਸੀ ਸੀ ਐਸ , ਹਿਸਾਰ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਇਹ ਉਪਜਾਊ ਖੇਤਰਾਂ ਵਿਚ ਉਗਾਈ ਜਾਂਦੀ ਹੈ।
Wardan: ਇਹ ਕਿਸਮ ਆਈ ਜੀ ਐਂਫ ਆਰ ਆਈ , ਝਾਂਸੀ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਇਹ ਉਪਜਾਊ ਖੇਤਰਾਂ ਵਿਚ ਉਗਾਈ ਜਾਂਦੀ ਹੈ।
BL 22: ਇਹ ਕਿਸਮ ਪੀ ਏ ਯੂ , ਲੁਧਿਆਣਾ ਵੱਲੋਂ ਬਣਾਈ ਗਈ ਹੈ ਅਤੇ ਇਹ ਖੁਸ਼ਕ ਅਤੇ ਪਹਾੜੀ ਖੇਤਰਾਂ ਵਿੱਚ ਉਗਾਈ ਜਾਂਦੀ ਹੈ ।
HFB 600: ਇਹ ਕਿਸਮ ਸੀ ਸੀ ਐਸ , ਹਿਸਾਰ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਇਹ ਉਪਜਾਊ ਖੇਤਰਾਂ ਵਿਚ ਉਗਾਈ ਜਾਂਦੀ ਹੈ।
BL 180: ਇਹ ਕਿਸਮ ਪੀ ਏ ਯੂ , ਲੁਧਿਆਣਾ ਵੱਲੋਂ ਬਣਾਈ ਗਈ ਹੈ ਅਤੇ.ਇਹ ਉਪਜਾਊ ਖੇਤਰਾਂ ਵਿਚ ਉਗਾਈ ਜਾਂਦੀ ਹੈ।