Dusheri: ਇਹ ਬਹੁਤ ਜ਼ਿਆਦਾ ਖੇਤਰਾਂ ਵਿੱਚ ਉਗਾਇਆ ਜਾਂਦਾ ਹੈ। ਇਸਦੇ ਫਲ ਜੁਲਾਈ ਦੇ ਪਹਿਲੇ ਹਫ਼ਤੇ ਵਿੱਚ ਤੁੜਾਈ ਲਈ ਤਿਆਰ ਹੋ ਜਾਂਦੇ ਹਨ। ਇਸ ਕਿਸਮ ਦੇ ਫਲਾਂ ਦਾ ਆਕਾਰ ਛੋਟੇ ਤੋਂ ਦਰਮਿਆਨਾ, ਰੰਗ ਪੀਲਾ ਅਤੇ ਚਿਕਨਾ ਅਤੇ ਗੁਠਲੀ ਛੋਟੀ ਹੁੰਦੀ ਹੈ। ਇਹ ਫਲ ਜ਼ਿਆਦਾ ਦੇਰ ਤੱਕ ਸਟੋਰ ਕੀਤੇ ਜਾ ਸਕਦੇ ਹਨ। ਇਹ ਫਲ ਸਦਾਬਹਾਰ ਲੱਗਦੇ ਰਹਿੰਦੇ ਹਨ। ਇਸ ਦਾ ਔਸਤਨ ਝਾੜ 150 ਕਿਲੋ ਪ੍ਰਤੀ ਰੁੱਖ ਹੁੰਦਾ ਹੈ।
Langra: ਇਸ ਕਿਸਮ ਦੇ ਫਲਾਂ ਦਾ ਆਕਾਰ ਦਰਮਿਆਨੇ ਤੋਂ ਵੱਡਾ,ਰੰਗ ਨਿੰਬੂ ਵਰਗਾ ਪੀਲਾ ਅਤੇ ਚਿਕਨਾ ਹੁੰਦਾ ਹੈ। ਇਹ ਫਲ ਰੇਸ਼ੇ-ਰਹਿਤ ਅਤੇ ਸੁਆਦ ਵਿੱਚ ਵਧੀਆ ਹੁੰਦੇ ਹਨ। ਇਸਦੇ ਫਲ ਦਾ ਛਿਲਕ ਦਰਮਿਆਨਾ ਮੋਟਾ ਹੁੰਦਾ ਹੈ। ਇਸਦੇ ਫਲ ਜੁਲਾਈ ਦੇ ਦੂਜੇ ਹਫਤੇ ਵਿੱਚ ਤੁੜਾਈ ਲਈ ਤਿਆਰ ਹੋ ਜਾਂਦੇ ਹਨ। ਇਸ ਦਾ ਔਸਤਨ ਝਾੜ 100 ਕਿਲੋ ਪ੍ਰਤੀ ਰੁੱਖ ਹੁੰਦਾ ਹੈ।
Alphonso: ਇਸ ਕਿਸਮ ਨੂੰ ਭਾਰੀ ਮਾਤਰਾ ਵਿੱਚ ਨਿਰਯਾਤ ਕੀਤਾ ਜਾਂਦਾ ਹੈ। ਇਸ ਕਿਸਮ ਦੇ ਫਲ ਦਾ ਆਕਾਰ ਦਰਮਿਆਨਾ ਅਤੇ ਅੰਡਾਕਾਰ ਹੁੰਦਾ ਹੈ। ਫਲ ਦਾ ਰੰਗ ਹਰਾ ਅਤੇ ਹਲਕਾ ਪੀਲਾ ਹੁੰਦਾ ਹੈ ਅਤੇ ਵਿੱਚ-ਵਿੱਚ ਹਲਕਾ ਗੁਲਾਬੀ ਰੰਗ ਵੀ ਹੁੰਦਾ ਹੈ। ਫਲ ਰੇਸ਼ਾ-ਰਹਿਤ ਅਤੇ ਖਾਣ ਵਿੱਚ ਬਹੁਤ ਹੀ ਸਵਾਦ ਹੁੰਦੇ ਹਨ। ਫਲ ਦਾ ਛਿਲਕਾ ਪਤਲਾ ਅਤੇ ਚਿਕਨਾ ਹੁੰਦਾ ਹੈ। ਇਸ ਕਿਸਮ ਦੇ ਫਲ ਜੁਲਾਈ ਦੇ ਪਹਿਲੇ ਹਫਤੇ ਵਿੱਚ ਪੱਕ ਕੇ ਤਿਆਰ ਹੋ ਜਾਂਦੇ ਹਨ।
Gangian Sandhuri (GN-19): ਇਹ ਕਿਸਮ ਜੁਲਾਈ ਦੇ ਚੌਥੇ ਹਫਤੇ ਪੱਕ ਜਾਂਦੀ ਹੈ। ਇਸ ਵਿੱਚ ਸ਼ੂਗਰ ਦੀ ਮਾਤਰਾ 15.7% ਅਤੇ ਖੱਟਾਪਣ 0.30% ਹੁੰਦਾ ਹੈ। ਇਸਦੀ ਔਸਤਨ ਪੈਦਾਵਾਰ 80 ਕਿਲੋ ਪ੍ਰਤੀ ਪੌਦਾ ਹੁੰਦੀ ਹੈ।
ਹੋਰ ਰਾਜਾਂ ਦੀਆਂ ਕਿਸਮਾਂ
ਹਾਈਬ੍ਰਿਡ ਕਿਸਮਾਂ: Mallika, Amrapali, Ratna, Arka Arjun, Arka Puneet, Arka Anmol, Sindhu, Manjeera
ਹੋਰ ਕਿਸਮਾਂ: Alphonso, Bombay Green, Dashahari, Himsagar, Kesar, Neelum, Chausa.