ਆਮ ਜਾਣਕਾਰੀ
ਚੀਕੂ ਦਾ ਮੂਲ ਸਥਾਨ ਮੈਕਸਿਕੋ ਅਤੇ ਦੱਖਣੀ ਅਮਰੀਕਾ ਦੇ ਹੋਰ ਦੇਸ਼ ਹਨ। ਚੀਕੂ ਦੀ ਖੇਤੀ ਮੁੱਖ ਤੌਰ ਤੇ ਭਾਰਤ ਵਿੱਚ ਕੀਤੀ ਜਾਂਦੀ ਹੈ। ਇਸ ਨੂੰ ਮੁੱਖ ਤੌਰ ਤੇ ਲੇਟੇਕਸ(ਦੁੱਧ) ਉਤਪਾਦਨ ਲਈ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੀ ਵਰਤੋਂ ਚਿਊਇੰਗ-ਗਮ ਤਿਆਰ ਕਰਨ ਲਈ ਕੀਤੀ ਜਾਂਦੀ ਹੈ। ਭਾਰਤ ਵਿੱਚ ਇਸ ਨੂੰ ਮੁੱਖ ਤੌਰ ਤੇ ਕਰਨਾਟਕਾ, ਤਾਮਿਲਨਾਡੂ, ਕੇਰਲਾ, ਆਂਧਰਾ ਪ੍ਰਦੇਸ਼, ਮਹਾਂਰਾਸ਼ਟਰ ਅਤੇ ਗੁਜਰਾਤ ਵਿੱਚ ਉਗਾਇਆ ਜਾਂਦਾ ਹੈ। ਚੀਕੂ ਦੀ ਖੇਤੀ 65 ਹਜ਼ਾਰ ਏਕੜ ਦੀ ਜ਼ਮੀਨ ਤੇ ਕੀਤੀ ਜਾਂਦੀ ਹੈ ਅਤੇ ਸਾਲਾਨਾ ਉਤਪਾਦਨ 5.4 ਲੱਖ ਮੀਟ੍ਰਿਕ ਟਨ ਹੁੰਦਾ ਹੈ। ਇਸ ਦਾ ਫਲ਼ ਛੋਟੇ ਆਕਾਰ ਦਾ ਹੁੰਦਾ ਹੈ ਜਿਸ ਵਿੱਚ 3-5 ਕਾਲੇ ਬੀਜ ਚਮਕਦਾਰ ਹੁੰਦੇ ਹਨ।