ਆਮ ਜਾਣਕਾਰੀ
ਹਲਦੀ ਇੱਕ ਸਦਾਬਹਾਰ ਬੂਟੀ ਹੈ ਅਤੇ ਦੱਖਣੀ ਏਸ਼ੀਆ ਦੀ ਫਸਲ ਹੈ।ਇਸ ਨੂੰ "ਭਾਰਤੀ ਕੇਸਰ" ਵੀ ਕਿਹਾ ਜਾਂਦਾ ਹੈ ਅਤੇ ਇਹ ਇੱਕ ਮਹੱਤਵਪੂਰਨ ਮਸਾਲਾ ਹੈ। ਇਹ ਰਸੋਈ ਦਾ ਮਹੱਤਵਪੂਰਨ ਪਦਾਰਥ ਹੈ ਅਤੇ ਸੁਆਦ ਅਤੇ ਰੰਗ ਲਈ ਵਰਤਿਆ ਜਾਂਦਾ ਹੈ। ਹਲਦੀ ਦਵਾਈਆਂ ਲਈ ਵੀ ਵਰਤੀ ਜਾਂਦੀ ਹੈ, ਕਿਉਂਕਿ ਇਸ ਵਿੱਚ ਕੈਂਸਰ ਅਤੇ ਵਿਸ਼ਾਣੂ ਵਿਰੋਧਕ ਤੱਤ ਪਾਏ ਜਾਂਦੇ ਹਨ। ਇਸ ਨੂੰ ਧਾਰਮਿਕ ਅਤੇ ਰਸਮ-ਰਿਵਾਜਾਂ ਦੇ ਕੰਮਾਂ ਵਿੱਚ ਵੀ ਵਰਤਿਆ ਜਾਂਦਾ ਹੈ। ਇਸਦੇ ਪ੍ਰਜਣਨ (ਵਾਧੇ) ਲਈ ਰਹਾਈਜ਼ੋਮਸ ਵਰਤੇ ਜਾਂਦੇ ਹਨ। ਇਸਦੇ ਪੱਤੇ ਲੰਬੇ, ਚੌੜੇ ਅਤੇ ਗੂੜੇ ਹਰੇ ਰੰਗ ਦੇ ਅਤੇ ਫੁੱਲ ਫਿੱਕੇ ਪੀਲੇ ਰੰਗ ਦੇ ਹੁੰਦੇ ਹਨ। ਭਾਰਤ ਸੰਸਾਰ ਵਿੱਚ ਸਭ ਤੋਂ ਵੱਧ ਹਲਦੀ ਉਗਾਉਣ, ਖਾਣ ਅਤੇ ਬਾਹਰ ਭੇਜਣ ਵਾਲਾ ਦੇਸ਼ ਹੈ। ਭਾਰਤ ਵਿੱਚ ਇਹ ਫਸਲ ਆਂਧਰਾ ਪ੍ਰਦੇਸ਼, ਉੜੀਸਾ, ਪੱਛਮੀ ਬੰਗਾਲ, ਕਰਨਾਟਕ ਅਤੇ ਕੇਰਲ ਵਿੱਚ ਉਗਾਈ ਜਾਂਦੀ ਹੈ।