ਆਮ ਜਾਣਕਾਰੀ
ਇਹ ਫਸਲ ਇਕ ਹਰੀ ਪੱਤੇਦਾਰ ਵਾਰਸ਼ਿਕ ਸਬਜ਼ੀ ਹੈ। ਇਸ ਵਿੱਚ ਵਿਟਾਮਿਨ ਏ ਅਤੇ ਸੀ ਅਤੇ ਖਣਿਜ ਜਿਵੇਂ ਫਾਸਫੋਰਸ, ਪੋਟਾਸ਼ੀਅਮ, ਕੈਲਸ਼ੀਅਮ, ਸੋਡੀਅਮ ਅਤੇ ਲੋਹਾ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਇਸਨੂੰ ਕੱਚੀ ਜਾਂ ਪਕਾ ਕੇ ਦੋਵੇਂ ਤਰ੍ਹਾਂ ਖਾਧਾ ਜਾ ਸਕਦਾ ਹੈ। ਭਾਰਤ ਵਿੱਚ ਇਹ ਸਬਜ਼ੀ ਆਮ ਤੌਰ ਤੇ ਸਰਦੀਆਂ ਵਿੱਚ ਮੈਦਾਨੀ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ।